Follow us on

ਸੁਪਰੀਮ ਕੋਰਟ ਨੇ ਸਾਬਕਾ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ ਦਿੱਤਾ ਵੱਡਾ ਝਟਕਾ

ਸੁਪਰੀਮ ਕੋਰਟ ਨੇ ਸਾਬਕਾ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ ਵੱਡਾ ਝਟਕਾ ਦਿੱਤਾ ਏ.... ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਪੇਸ਼ਗੀ ਜ਼ਮਾਨਤ ਨਾ ਦੇਣ ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਏ.... ਕੋਰਟ ਨੇ ਕਿਹਾ ਕਿ ਸ਼ੁਰੂਆਤੀ ਪੜਾਅ 'ਚ ਪੇਸ਼ਗੀ ਜ਼ਮਾਨਤ ਦੇਣ ਨਾਲ ਜਾਂਚ 'ਤੇ ਉਲਟ ਅਸਰ ਪੈ ਸਕਦਾ ਏ.... ਇਹ ਪੇਸ਼ਗੀ ਜ਼ਮਾਨਤ ਦੇਣ ਲਈ ਸਹੀ ਕੇਸ ਨਹੀਂ ਏ.... ਆਰਥਿਕ ਅਪਰਾਧ ਵੱਖ-ਵੱਖ ਪੱਧਰ 'ਤੇ ਨੇ ਅਤੇ ਇਸ ਨੂੰ ਵੱਖਰੇ ਦ੍ਰਿਸ਼ਟੀਕੋਣ ਨਾਲ ਨਿਪਟਾਉਣਾ ਚਾਹੀਦਾ ਏ..... ਕੋਰਟ ਨੇ ਕਿਹਾ ਕਿ ਜਾਂਚ ਏਜੰਸੀ ਨੂੰ ਮਾਮਲੇ ਦੀ ਜਾਂਚ ਕਰਨ ਲਈ ਪੂਰੀ ਆਜ਼ਾਦੀ ਦਿੱਤੀ ਜਾਣੀ ਚਾਹੀਦੀ ਏ.... ਸੂਤਰਾਂ ਅਨੁਸਾਰ ਜ਼ਮਾਨਤ ਪਟੀਸ਼ਨ ਖਾਰਜ ਹੋਣ ਨਾਲ ਈ.ਡੀ. ਕੋਰਟ 'ਚ ਅਰਜ਼ੀ ਦੇ ਕੇ ਚਿਦਾਂਬਰਮ ਦੀ ਹਿਰਾਸਤ ਮੰਗ ਸਕਦੀ ਏ..... ਜਿਸ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਨੂੰ ਜਾਂਚ ਏਜੰਸੀ ਦੀ ਹਿਰਾਸਤ 'ਚ ਭੇਜਿਆ ਜਾ ਸਕਦਾ ਏ.... ਫਿਲਹਾਲ ਉਹ ਸੀ.ਬੀ.ਆਈ. ਦੀ ਹਿਰਾਸਤ 'ਚ ਨੇ....

Hot News

Contact Us

Copyright ©2019. Website Powered By NetMatic Technologies All Rights Reserved.