Follow us on

ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚ ਧਾਰਾ 144 ਹਟਾਉਣ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਜੰਮੂ-ਕਸ਼ਮੀਰ 'ਚ ਧਾਰਾ 144 ਹਟਾਉਣ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਏ.... ਕੋਰਟ ਨੇ ਕਿਹਾ ਕਿ ਮਾਮਲਾ ਗੰਭੀਰ ਏ ਅਤੇ ਇਸ ਲਈ ਸਰਕਾਰ ਨੂੰ ਸਮਾਂ ਮਿਲਣਾ ਚਾਹੀਦਾ ਏ.... ਕੇਂਦਰ ਨੇ ਕੋਰਟ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਦੀ ਸਥਿਤੀ ਦੀ ਰੋਜ਼ਾਨਾ ਹਾਲਾਤ 'ਤੇ ਸਮੀਖਿਆ ਕੀਤੀ ਜਾ ਰਹੀ ਏ.... ਇਸ ਤੋਂ ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਕਰਨਾ ਚਾਹੀਦਾ ਏ ਕਿ ਜੰਮੂ-ਕਸ਼ਮੀਰ 'ਚ ਕਾਨੂੰਨ ਵਿਵਸਥਾ ਬਣੀ ਰਹੇ... ਕੋਰਟ ਨੇ ਜੰਮੂ-ਕਸ਼ਮੀਰ 'ਚ ਸੰਚਾਰ ਸਮੇਤ ਕਈ ਪਾਬੰਦੀਆਂ ਨੂੰ ਹਟਾਉਣ ਸੰਬੰਧੀ ਪਟੀਸ਼ਨ 'ਤੇ ਤੁਰੰਤ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਏ..... ਕੋਰਟ ਨੇ ਕਿਹਾ ਕਿ ਸਰਕਾਰ ਨੂੰ ਸੂਬੇ ਦੇ ਹਾਲਾਤ ਆਮ ਕਰਨ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਏ..... 

Hot News

Contact Us

Copyright ©2019. Website Powered By NetMatic Technologies All Rights Reserved.