Follow us on

ਜੰਮੂ-ਕਸ਼ਮੀਰ ਦੇ ਸ਼ੌਪੀਆਂ ਜ਼ਿਲੇ 'ਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ

ਜੰਮੂ-ਕਸ਼ਮੀਰ ਦੇ ਸ਼ੌਪੀਆਂ ਜ਼ਿਲੇ 'ਚ ਸੁਰੱਖਿਆ ਫੋਰਸਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ... ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਰਾਈਫਲਸ ਅਤੇ ਕੇਂਦਰੀ ਰਿਜ਼ਰਵ ਫੌਜ ਦੇ ਜਵਾਨਾਂ ਨੂੰ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ.. ਜਿਸ ਮਗਰੋਂ ਜਵਾਨਾ ਨੇ ਅੱਜ ਤੜਕੇ ਸ਼ੌਪੀਆ ਦੇ ਅਵਨੀਰ ਪਿੰਡ 'ਚ ਤਲਾਸ਼ੀ ਮੁਹਿੰਮ ਚਲਾਈ ਤਾਂ ਉੱਥੇ ਇੱਕ ਘਰ ਚ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਆਟੋਮੈਟਿਕ ਹਥਿਆਰਾਂ ਨਾਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ... ਜਵਾਬੀ ਕਾਰਵਾਈ ਕਰਦਿਆਂ ਜਵਾਨਾ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ.... ਇਸ ਦੌਰਾਨ ਕਿਸੇ ਤਰ੍ਹਾਂ ਦੀ ਅਫਵਾਹ 'ਤੇ ਰੋਕ ਲਗਾਉਣ ਲਈ ਸ਼ੌਪੀਆਂ 'ਚ ਪ੍ਰਸ਼ਾਸ਼ਨ ਵੱਲੋਂ ਮੋਬਾਇਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਏ ਅਤੇ ਸੁਰਖਿਆ ਫੋਰਸਾ ਵੱਲੋਂ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਏ...

Hot News

Contact Us

Copyright ©2019. Website Powered By NetMatic Technologies All Rights Reserved.