Follow us on

ਸੁਪਰੀਮ ਕੋਰਟ ਨੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਦਿੱਤੀ ਰਾਹਤ

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਏ... ਜੱਜ ਇੰਦਰਾ ਬੈਨਰਜੀ ਅਤੇ ਅਜੇ ਰਸਤੋਗੀ ਦੇ  ਬੈਂਚ ਨੇ ਅੱਜ ਇਸ ਮਾਮਲੇ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਤੁਰੰਤ ਰਿਹਾਅ ਕਰੇ... ਬੈਂਚ ਨੇ ਕਿਹਾ ਕਿ ਅਸੀਂ ਰਿਕਾਰਡ ਦੇਖਿਆ ਏ, ਇਕ ਨਾਗਰਿਕ ਦੇ ਆਜ਼ਾਦੀ ਦੇ ਅਧਿਕਾਰ 'ਚ ਦਖਲਅੰਦਾਜ਼ੀ ਕੀਤੀ ਗਈ ਏ.... 'ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਅਸੀਂ ਉਸ ਦੇਸ਼ 'ਚ ਰਹਿ ਰਹੇ ਹਾਂ ਜਿਥੇ ਦੁਨੀਆ ਦਾ ਸਭ ਤੋਂ ਬਿਹਤਰ ਸੰਵਿਧਾਨ ਏ.... ਇਸ ਮੌਕੇ ਅਦਾਲਤ ਨੇ ਕਿਹਾ ਕਿ ਇਸ ਲੋਕਤੰਤਰ ਚ ਹਰ ਇੱਕ ਨਾਗਰਿਕ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਏ ਅਤੇ ਕਾਨੂੰਨ ਉਸ ਨਾਗਰਿਕ ਤੋਂ ਬੋਲਣ ਦਾ ਅਧਿਕਾਰ ਖੋਹ ਨਹੀਂ ਸਕਦਾ.... ਉਨ੍ਹਾ ਸਰਕਾਰ ਨੂੰ  ਤਾੜਨਾ ਕਰਦੇ ਹੋਏ ਕਿਹਾ ਕਿ ਪੱਤਰਕਾਰ ਪ੍ਰਸ਼ਾਂਤ ਕਨੋਜਿਆ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ...

Hot News

Contact Us

Copyright ©2019. Website Powered By NetMatic Technologies All Rights Reserved.